ED ਨੇ ਸਾਬਕਾ ਪੰਜਾਬ DIG ਹਰਚਰਨ ਸਿੰਘ ਭੁੱਲਰ ਨਾਲ ਸੰਬੰਧਿਤ ਰਿਸ਼ਵਤ ਖੋਰੀ ਦੇ ਵਿੱਚ ਸ਼ਾਮਿਲ ਆਈਪੀਐਸ ਅਤੇ ਆਈਏਐਸ ਅਧਿਕਾਰੀਆ ਦੇ ਰਿਕਾਰਡ ਜਬਤ ਕੀਤੇ ਹਨ । ਦੱਸਿਆ ਜਾ ਰਿਹਾ ਹੈ ਕਿ ਇਸ ਜਾਂਚ ਦੇ ਵਿੱਚ ਹੁਣ ਤੱਕ ਲਗਭਗ 50 ਆਫਿਸਰਾਂ ਦੇ ਨਾਮ ਸਾਹਮਣੇ ਆ ਚੁੱਕੇ ਹਨ। Ed ਨੇ ਕੱਲ ਸੀਬੀਆਈ ਦੀ ਟੀਮ ਨੂੰ ਬੇਨਾਮੀ ਜਾਇਦਾਦਾਂ ਬਣਾਉਣ ਦੇ ਦੋਸ਼ੀ ਅਧਿਕਾਰੀਆਂ ਦੇ ਰਿਕਾਰਡ ਦੀ ਬੇਨਤੀ ਕੀਤੀ ਹੈ।
ਇਹਨਾਂ ਵਿੱਚੋਂ ਅਜੇ ਵੀ ਬਹੁਤ ਸਾਰੇ ਅਫਸਰ ਫੀਲਡ ਵਿੱਚ ਤੈਨਾਤ ਹਨ। ਸੀਬੀਆਈ ਦੇ ਅਨੁਸਾਰ, ਵਿਚੋਲੇ ਕ੍ਰਿਸ਼ਨੂ ਸ਼ਾਰਦਾ ਦੇ ਮੋਬਾਈਲ ਫੋਨਾਂ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਭ੍ਰਿਸ਼ਟ ਲੈਣ-ਦੇਣ ਦੇ ਕਈ ਸਬੂਤ ਬਰਾਮਦ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੀਬੀਆਈ ਸੂਤਰਾਂ ਅਨੁਸਾਰ, ਡੀਆਈਜੀ ਭੁੱਲਰ ਦੀ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਕਿ ਪੰਜਾਬ ਦੇ ਕਈ ਅਧਿਕਾਰੀ ਪਟਿਆਲਾ ਦੇ ਇੱਕ ਪ੍ਰਾਪਰਟੀ ਡੀਲਰ ਭੁਪਿੰਦਰ ਸਿੰਘ ਰਾਹੀਂ ਜਾਇਦਾਦਾਂ ਵਿੱਚ ਨਿਵੇਸ਼ ਕਰ ਰਹੇ ਸਨ।

