ਲੁਧਿਆਣਾ -(ਮਨਦੀਪ ਕੌਰ)- ਲੁਧਿਆਣਾ ਦੇ ਵਿੱਚੋਂ ਮੁੰਡੀਆਂ ਕਲਾ ਵਿੱਚ ਸਥਿਤ ਗੁਰਦੁਆਰੇ ਦੇ ਵਿੱਚੋਂ ਗੁਟਕਾ ਸਾਹਿਬ ਦੇ ਨਾਲ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇੱਕ ਮੁਜਰਮ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ । ਸ਼ਿਕਾਇਤ ਕਰਤਾ ਮਨਜੀਤ ਸਿੰਘ ਨੇ ਦੱਸਿਆ ਕਿ ਇਹ ਘਟਨਾ 30 ਸਤੰਬਰ ਦੀ ਹੈ। ਉਹਨਾਂ ਨੇ ਦੱਸਿਆ ਕਿ ਵਿਹੜੇ ਦੇ ਵਿੱਚ ਰਹਿਣ ਵਾਲੇ ਵਿਅਕਤੀ ਅਜੇ ਕੁਮਾਰ ਨੇ ਜਾਣ ਬੁਝ ਕੇ ਗੁਟਕਾ ਸਾਹਿਬ ਦੇ ਅੰਗਾਂ ਦੇ ਨਾਲ ਛੇੜਛਾੜ ਕੀਤੀ ਹੈ। ਜਿਸ ਵਿੱਚੋਂ ਕੁਝ ਪੰਨੇ ਪਾੜ ਕੇ ਨਾਲ ਦੇ ਪਲਾਟ ਦੇ ਵਿੱਚ ਸੁੱਟ ਦਿੱਤੇ। ਇਹ ਘਟਨਾ ਸਾਹਮਣੇ ਆਉਣ ਦੇ ਨਾਲ ਇਲਾਕੇ ਦੇ ਵਿੱਚ ਰੋਸ਼ ਅਤੇ ਗੁੱਸੇ ਦੀ ਲਹਿਰ ਫੈਲ ਗਈ ਹੈ।
ਮਨਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਖੁਦ ਮੌਕੇ ਉੱਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕੀਤੀ ਅਤੇ ਆਸ-ਪਾਸ ਦੇ ਲੋਕਾਂ ਕੋਲੋਂ ਪੁੱਛ ਕੇ ਵਿਅਕਤੀ ਦੀ ਪਹਿਚਾਣ ਕੀਤੀ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ ਪੁਲਿਸ ਮੌਕੇ ਉੱਤੇ ਪਹੁੰਚ ਕੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ। ਸਾਰੇ ਇਲਜ਼ਾਮਾਂ ਨੂੰ ਸਹੀ ਪਾਏ ਜਾਣ ਤੇ ਮੁਜਰਮ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ।

