ਨਾਭਾ -(ਮਨਦੀਪ ਕੌਰ )- ਕਾਂਗਰਸ ਦੇ ਸੀਨੀਅਰ ਆਗੂ ਰਜਨੀਸ਼ ਮਿੱਤਲ ਸ਼ੈਟੀ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹਨਾਂ ਨੇ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਆਪਣੇ ਆਖਰੀ ਸਾਹ ਲਏ। ਰਜਨੀਸ਼ ਨੂੰ ਚਾਹੁਣ ਵਾਲਿਆਂ ਲਈ ਇਹ ਬੇਹਦ ਹੀ ਦੁਖਤ ਖਬਰ ਹੈ ਜਿਸ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ।
ਦੱਸ ਦਈਏ ਕਿ ਰਜਨੀਸ਼ ਮਿੱਤਲ ਸ਼ੈਟੀ ਨਗਰ ਕੌਂਸਲ ਨਾਬਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਸਮੇਂ ਉਹ ਨਗਰ ਕੌਂਸਲਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।