ਅੰਮ੍ਰਿਤਸਰ -(ਮਨਦੀਪ ਕੌਰ)- AI ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਮਾਨ ਮਰਿਆਦਾ ਦੇ ਖਿਲਾਫ ਬਣਾਈਆਂ ਜਾ ਰਹੀਆਂ ਵੀਡੀਓਜ ਅਤੇ ਹੋਰ ਸਮਗਰੀ ਉੱਤੇ ਰੋਕ ਲਗਾਉਣ ਅਤੇ ਸੁਝਾਅ ਉੱਤੇ ਵਿਚਾਰ ਜਾਨਣ ਵਾਸਤੇ ਸ੍ਰੋਮਣੀ ਕਮੇਟੀ ਵੱਲੋਂ ਇਸ ਖੇਤਰ ਦੇ ਮਾਹਿਰ ਲੋਕਾਂ ਅਤੇ ਵਿਦਵਾਨਾਂ ਦੇ ਨਾਲ ਇੱਕ ਵਿਸ਼ੇਸ਼ ਮੀਟਿੰਗ 1 ਅਕਤੂਬਰ ਨੂੰ ਦੁਪਹਿਰੇ 12.30 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਟਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ AI ਤਕਨੀਕ ਦੀ ਹੋ ਰਹੀ ਦੁਰਵਰਤੋਂ ਬੇਹਦ ਹੀ ਸੰਜੀਦਾ ਮਾਮਲਾ ਹੈ ਇਸ ਰਾਹੀਂ ਲੋਕ ਾ ਵੱਲੋਂ ਜਿੱਥੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਜਾ ਰਹੀ ਹੈ
ਉੱਥੇ ਹੀ ਧਾਰਮਿਕ ਸਥਾਨਾਂ ਅੰਦਰ ਟਕਰਾ ਵਾਲਾ ਮਾਹੌਲ ਵੀ ਸਿਰਜਿਆ ਜਾ ਰਿਹਾ ਹੈ। ਉਨਾ ਕਿਹਾ ਕਿ ਅਜਿਹੇ ਲੋਕਾਂ ਉੱਤੇ ਰੋਕ ਲਗਾਉਣੀ ਬੇਹਦ ਜਰੂਰੀ ਹੈ ਭਾਵੇਂ ਕਿ ਅਜਿਹੇ ਮਾਮਲੇ ਸਾਹਮਣੇ ਆਉਣ ਉੱਤੇ ਸ਼੍ਰੋਮਣੀ ਕਮੇਟੀ ਵੱਲੋਂ ਪੁਰਸ ਪ੍ਰਸ਼ਾਸਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਜਾਂਦੀਆਂ ਹਨ ਅਤੇ ਆਈਟੀ ਵਿਭਾਗ ਰਾਹੀਂ ਸਬੰਧਿਤ ਸੋਸ਼ਲ ਮੀਡੀਆ ਮੰਚਾਂ ਉੱਤੇ ਕਾਰਵਾਈ ਵੀ ਕੀਤੀ ਜਾਂਦੀ ਹੈ ਪਰੰਤੂ ਇਸ ਗਲਤ ਰੁਝਾਨ ਨੂੰ ਰੋਕਣ ਲਈ ਇਸ ਖੇਤਰ ਦੇ ਮਾਹਿਰਾਂ ਤੋਂ ਸੁਝਾਅ ਅਤੇ ਵਿਚਾਰ ਪ੍ਰਾਪਤ ਕਰਕੇ ਇਸ ਸਬੰਧੀ ਇੱਕ ਠੋਸ ਨੀਤੀ ਬਣਾਉਣੀ ਲਾਜ਼ਮੀ ਹੈ।

