ਬਾਬਾ ਬਕਾਲਾ ਸਾਹਿਬ -(ਮਨਦੀਪ ਕੌਰ )- ਬਾਬਾ ਬਕਾਲਾ ਦੇ ਵਿੱਚ ਪੈਂਦੇ ਪਿੰਡ ਧੂਲਕਾ ਵਿਖੇ ਇਕ ਦੁਕਾਨਦਾਰ ਉੱਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਜਾਣਕਾਰੀ ਦੇ ਮੁਤਾਬਕ ਪਿੰਡ ਧੂਲਕਾ ਦੇ ਵਿੱਚ ਦੁਕਾਨਦਾਰੀ ਦਾ ਕੰਮ ਕਰਦੇ ਹੋਏ ਇੱਕ ਵਿਅਕਤੀ ਦੇ ਉੱਪਰ ਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲੀਆਂ ਦੁਕਾਨਦਾਰ ਦੀ ਛਾਤੀ ਦੇ ਵਿੱਚ ਲੱਗੀਆਂ ਜਿਸ ਕਾਰਨ ਉਸਦੀ ਮੌਤ ਹੋ ਗਈ।
ਮਰਤਾ ਕਦੇ ਪੁੱਤਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਦੇ ਵੱਲੋਂ ਪਹਿਲਾਂ ਬੀਤੀ ਰਾਤ ਉਹਨਾਂ ਦੇ ਗੇਟ ਉੱਪਰ ਗੋਲੀਆਂ ਚਲਾਈਆਂ ਗਈਆਂ ਬਾਅਦ ਵਿੱਚ 50 ਲੱਖ ਦੀ ਫਿਰੋਤੀ ਦੀ ਮੰਗ ਕੀਤੀ ਗਈ ਜਦੋਂ ਉਹਨਾਂ ਦੀ ਇਹ ਮੰਗ ਪੂਰੀ ਨਹੀਂ ਕੀਤੀ ਗਈ ਤਾਂ ਉਹਨਾਂ ਨੇ ਦੁਕਾਨ ਉੱਤੇ ਜਾ ਕੇ ਉਸਦੇ ਪਿਤਾ ਦੇ ਗੋਲੀਆਂ ਮਾਰ ਦਿੱਤੀਆਂ। ਘਟਨਾ ਤੋਂ ਬਾਅਦ ਥਾਣਾ ਖਿਲਚੀਆ ਦੇ ਵਿੱਚ ਵਾਰਦਾਤ ਦੀ ਘਟਨਾ ਦਰਜ ਕਰਵਾਈ ਗਈ। ਪ੍ਰਸ਼ਾਸਨ ਨੇ ਮੌਕੇ ਤੇ ਪਹੁੰਚ ਕੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।।

