ਜਲੰਧਰ -(ਮਨਦੀਪ ਕੌਰ )- ਜਲੰਧਰ ਦੇ ਬਸਤੀ ਦਾਨਿਸ਼ਮੰਦਾ ਦੇ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਗੋਲੀ ਇੱਕ ਵਕੀਲ ਉੱਤੇ ਚੱਲੀ ਹੈ। ਜਿਸ ਕਾਰਨ ਵਕੀਲ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਦੇ ਰੂਪ ਵਿੱਚ ਹੋਈ ਹੈ । ਸੂਤਰਾਂ ਮੁਤਾਬਿਕ ਦਿਲਬਾਗ ਨਗਰ ਐਕਸਟੈਂਸ਼ਨ ਵਿੱਚ ਵਕੀਲ ਨੂੰ ਉਹਨਾਂ ਦੇ ਗਵਾਂਢੀ ਨੇ ਕਿਸੇ ਕੰਮ ਨੂੰ ਬੁਲਾਇਆ ਸੀ। ਇਸ ਤੋਂ ਬਾਅਦ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੰਗੇ ਪੈਰੀ ਗਏ ਤਾਂ ਤੁਰੰਤ ਇੱਕ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ।
ਇਸ ਤੋਂ ਬਾਅਦ ਪਤਾ ਚੱਲਿਆ ਕਿ ਐਡਵੋਕੇਟ ਪਰਮਿੰਦਰ ਸਿੰਘ ਢਿੰਗਰਾ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਜਿਸ ਤੋਂ ਬਾਅਦ ਪੁਲਿਸ ਮੌਕੇ ਉੱਤੇ ਪਹੁੰਚੀ ਫੋਰਾਂਸਿੰਗ ਟੀਮ ਮੌਕੇ ਦੀ ਜਾਂਚ ਕਰ ਰਹੀ ਹੈ। ਘਰ ਨੂੰ ਸੀਲ ਕਰ ਦਿੱਤਾ ਗਿਆ ਪਰ ਇਸ ਸਾਰੀ ਘਟਨਾ ਦੇ ਉੱਤੇ ਪੁਲਿਸ ਦਾ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ।।