ਬਟਾਲਾ -(ਮਨਦੀਪ ਕੌਰ )- ਬਟਾਲਾ ਦੇ ਭੀੜ ਪਹਾੜ ਵਾਲੇ ਇਲਾਕੇ ਦੇਹਰਾ ਰੋਡ ਉੱਤੇ ਸਥਿਤ ਇੱਕ ਕਰਿਆਨੇ ਦੀ ਦੁਕਾਨ ਉੱਤੇ ਅਨਪਛਾਤੇ ਵਿਅਕਤੀਆਂ ਦੇ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਵਾਰਦਾਤ ਦੇ ਵਿੱਚ ਇੱਕ ਸੀਸੀ ਟੀਵੀ ਫੁਟੇਜ ਵੀ ਸਾਹਮਣੇ ਆਈ ਹੈ ।ਜਿਸ ਦੇ ਨਾਲ ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਪੀੜਤ ਦੁਕਾਨ ਦੇ ਮਾਲਕ ਵੱਲੋਂ ਦੱਸਿਆ ਗਿਆ ਕਿ ਕੁਝ ਦਿਨ ਪਹਿਲਾਂ ਉਸ ਨੂੰ ਗੈਂਗਸਟਰਾਂ ਦੇ ਵੱਲੋਂ ਫਿਰੋਤੀ ਦਾ ਫੋਨ ਆਉਂਦਾ ਹੈ। ਅਤੇ ਪੈਸਿਆਂ ਦੀ ਮੰਗ ਕੀਤੀ ਜਾਂਦੀ ਹੈ। ਪੁਲਿਸ ਦੀ ਸ਼ਿਕਾਇਤ ਲੈ ਕੇ ਉਹ ਐਸਐਸਪੀ ਦਫਤਰ ਵੀ ਗਿਆ। ਪਰ ਉਸ ਦੀ ਸੁਣਵਾਈ ਨਹੀਂ ਕੀਤੀ ਗਈ। ਪੀੜਿਤ ਦਾ ਕਹਿਣਾ ਹੈ ਕਿ ਉਸਨੇ ਪੁਲਿਸ ਪ੍ਰਸ਼ਾਸਨ ਕੋਲੋਂ ਕਈ ਵਾਰੀ ਸੁਰੱਖਿਆ ਦੀ ਮੰਗ ਵੀ ਕੀਤੀ। ਪਰ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਅੱਜ ਨਤੀਜੇ ਦੇ ਵਜੋਂ ਗੈਂਗਸਟਰਾਂ ਵੱਲੋਂ ਉਸਦੀ ਦੁਕਾਨ ਉੱਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਪੀੜਤ ਦਾ ਕਹਿਣਾ ਹੈ ਕਿ” ਪੁਲਿਸ ਵੱਲੋਂ ਉਹਨਾਂ ਨੂੰ ਗੈਂਗਸਟਰਾਂ ਦੀ ਗੋਲੀਆਂ ਖਾਣ ਵਾਸਤੇ ਛੱਡਿਆ ਗਿਆ ਹੈ”। ਅਗਰ ਸਮੇਂ ਸਿਰ ਉਸ ਨੂੰ ਸੁਰੱਖਿਆ ਦੇ ਦਿੱਤੀ ਗਈ ਹੁੰਦੀ ਤਾਂ ਅੱਜ ਅਜਿਹੀ ਵਾਰਦਾਤ ਨਾ ਹੁੰਦੀ।
ਦੂਜੇ ਪਾਸੇ ਪੰਜਾਬ ਦੇ ਡੀਐਸਪੀ ਸੰਜੀਵ ਕੁਮਾਰ ਮੌਕੇ ਤੇ ਪਹੁੰਚੇ । ਉਹਨਾਂ ਦੱਸਿਆ ਕਿ ਉਹਨਾਂ ਨੂੰ ਕੰਟਰੋਲ ਰੂਮ ਤੋਂ ਗੋਲੀ ਚੱਲਣ ਦੀ ਵਾਰਦਾਤ ਦੀ ਖਬਰ ਮਿਲੀ ਸੀ ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ਉੱਤੇ ਪਹੁੰਚੇ। ਪੁਲਿਸ ਦਾ ਕਹਿਣਾ ਹੈ ਕਿ ਇਸ ਘਟਨਾ ਦੇ ਵਿੱਚ ਕੋਈ ਵੀ ਜ਼ਖਮੀ ਨਹੀਂ ਹੋਇਆ ਅਤੇ ਦੁਕਾਨ ਦੇ ਮਾਲਕ ਦੇ ਬਿਆਨਾਂ ਦੇ ਆਧਾਰ ਦੇ ਉੱਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਅਤੇ ਸੀਸੀ ਟੀਵੀ ਦੇ ਆਧਾਰ ਉੱਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

