ਪੰਜਾਬ -(ਮਨਦੀਪ ਕੌਰ)-ਪੰਜਾਬ ਦੇ ਵਿੱਚ ਲਗਾਤਾਰ ਹੋ ਰਹੀ ਬਰਸਾਤ ਦੇ ਕਾਰਨ ਡੈਮਾਂ ਦੇ ਵਿੱਚੋਂ ਪਾਣੀ ਛੱਡੇ ਜਾਣ ਤੋਂ ਬਾਅਦ ਤਕਰੀਬਨ ਸੱਤ ਪਿੰਡ ਹੜ ਦੀ ਚਪੇਟ ਵਿੱਚ ਆ ਚੁੱਕੇ ਹਨ। ਕਰਤਾਰਪੁਰ, ਪਠਾਨਕੋਟ, ਹੁਸ਼ਿਆਰਪੁਰ, ਤਰਨ-ਤਾਰਨ , ਗੁਰਦਾਸਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ 150 ਤੋਂ ਵੱਧ ਪਿੰਡ ਪਾਣੀ ਵਿੱਚ ਡੁੱਬ ਚੁੱਕੇ ਹਨ। NDRF,SDRF ਤੇ ਨਾਲ ਨਾਲ ਫੌਜ ਦੀਆਂ ਟੀਮਾਂ ਵੀ ਰੈਸਕਿਊ ਆਪਰੇਸ਼ਨ ਚਲਾ ਰਹੀਆਂ ਹਨ। ਜਾਣਕਾਰੀ ਦੇ ਮੁਤਾਬਿਕ ਹੁਣ ਤੱਕ ਵੱਖ-ਵੱਖ ਥਾਵਾਂ ਤੋਂ 92 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ।
ਰਾਵੀ ਦਰਿਆ ਦਾ ਪਾਣੀ ਕਰਤਾਰਪੁਰ ਸਾਹਿਬ ਕੋਰੀਡੋਰ ਤੱਕ ਪਹੁੰਚ ਚੁੱਕਿਆ ਹੈ। ਸੀ ਐਮ ਭਗਵੰਤ ਮਾਨ ਦੇ ਜ਼ਿਲਾ ਸੰਗਰੂਰ ਦੇ ਪਿੰਡ ਸਤੋਜ ਦੇ ਵਿੱਚ ਵੀ ਪਾਣੀ ਭਰ ਚੁੱਕਿਆ ਹੈ । ਪਠਾਨਕੋਟ ਜੰਮੂ ਹਾਈਵੇ ਦੇ ਨਜ਼ਦੀਕ ਅਪਰ ਬਾਰੀ ਦੁਆਬ ਨਹਿਰ ਟੁੱਟ ਚੁੱਕੀ ਹੈ। ਹਾਈਵੇ ਦੇ ਸਮੇਤ ਰਹਾਇਸ਼ੀ ਏਰੀਏ ਦੇ ਵਿੱਚ ਵੀ ਪਾਣੀ ਭਰ ਗਿਆ ਹੈ। ਸਰਕਾਰ ਨੇ ਹੜ ਪ੍ਰਭਾਵਿਤ ਖੇਤਰਾਂ ਦੇ ਕਰਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਲੋਕਾਂ ਦੀ ਮਦਦ ਦੇ ਲਈ ਸਾਰੇ ਖੇਤਰਾਂ ਦੇ ਵਿੱਚ ਕੰਟਰੋਲ ਰੂਮ ਬਣਾਏ ਗਏ ਹਨ। ਇਸ ਤੋਂ ਇਲਾਵਾ 30 ਅਗਸਤ ਤੱਕ ਸਾਰੇ ਸਕੂਲਾਂ ਦੇ ਵਿੱਚ ਛੁੱਟੀਆ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ।।
ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦਾਸਪੁਰ ਅਤੇ ਪਠਾਨਕੋਟ ਦੇ ਵਿੱਚ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ। ਤੋਂ ਇਲਾਵਾ ਉਹਨਾਂ ਨੇ ਹੜ ਦੇ ਨਾਲ ਨਿਪਟਣ ਲਈ ਮੰਤਰੀਆਂ ਦੀ ਕਮੇਟੀ ਵੀ ਬਣਾਈ ਹੈ।