ਚੰਡੀਗੜ੍ਹ -(ਮਨਦੀਪ ਕੌਰ )- ਚੰਡੀਗੜ੍ਹ ਦੇ ਪੀਜੀਆਈ ਦੇ ਬਾਹਰ ਖੜੀ ਇੱਕ ਕਾਰ ਦੇ ਵਿੱਚ ਅਚਾਨਕ ਅੱਗ ਲੱਗਣ ਦੇ ਨਾਲ ਉੱਥੇ ਹੜਕੰਪ ਮੱਚ ਗਿਆ। ਦੱਸਿਆ ਜਾ ਰਿਹਾ ਹੈ ਕਿ ਪੀਜੀਆਈ ਦੇ ਗੇਟ ਦੇ ਬਾਹਰ ਖੜੀ ਇੱਕ ਚਿੱਟੇ ਰੰਗ ਦੀ ਕਾਰ ਦੇ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਦਿਆਂ ਹੀ ਚਾਲਕ ਵੱਲੋਂ ਸਮਝਦਾਰੀ ਦਿਖਾਉਂਦੇ ਹੋਏ ਉਥੋਂ ਦੂਰ ਭੱਜ ਕੇ ਆਪਣੀ ਜਾਨ ਬਚਾਈ ਗਈ।
ਦੇਖਦੇ ਹੀ ਦੇਖਦੇ ਕੁਝ ਹੀ ਸਕਿੰਡਾਂ ਦੇ ਵਿੱਚ ਅੱਗ ਨੇ ਭਿਆਨਕ ਰੂਪ ਲੈ ਲਿਆ। ਜਿਸ ਨੂੰ ਦੇਖਦੇ ਹੋਏ ਆਸ ਪਾਸ ਦੇ ਲੋਕਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੇਖਦੇ ਹੀ ਦੇਖਦੇ ਕਾਰ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈ। ਮੌਕੇ ਤੇ ਦਮਕਲ ਵਿਭਾਗ ਦੀ ਟੀਮ ਨੂੰ ਸੂਚਿਤ ਕੀਤਾ ਗਿਆ। ਦਮਕਲ ਵਿਭਾਗ ਦੀ ਟੀਮ ਵੱਲੋਂ ਮੌਕੇ ਉੱਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾਇਆ ਗਿਆ ।ਗਨੀਮਤ ਇਹ ਰਹੀ ਕਿ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ। ਬਾਕੀ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਕੀਤਾ ਜਾ ਰਿਹਾ ਹੈ।

