ਲੁਧਿਆਣਾ -(ਮਨਦੀਪ ਕੌਰ )- ਜਲੰਧਰ ਲੁਧਿਆਣਾ ਨੈਸ਼ਨਲ ਹਾਈਵੇ ਉੱਤੇ ਬਾਈਪਾਸ ਚੌਂਕ ਨੇੜੇ ਪੁੱਲ ਉੱਤੇ ਇੱਕ ਤੇਜ਼ ਰਫਤਾਰ ਟਿੱਪਰ ਚਾਲਕ ਨੇ ਐਕਟ ਵਾਰ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਇਸ ਦੌਰਾਨ ਐਕਟੀਵਾ ਸਵਾਰ ਪ੍ਰਵਾਸੀ ਵਿਅਕਤੀ ਦੀ ਟਿੱਪਰ ਦੇ ਟਾਇਰ ਹੇਠਾਂ ਆਉਣ ਦੇ ਨਾਲ ਮੌਕੇ ਉੱਤੇ ਹੀ ਦਰਦਨਾਕ ਮੌਤ ਹੋ ਗਈ ਇਸ ਦੌਰਾਨ ਟਿੱਪਰ ਚਾਲਕ ਟਿੱਪਰ ਛੱਡ ਕੇ ਮੌਕੇ ਉੱਤੇ ਫਰਾਰ ਹੋ ਗਿਆ ਇਸ ਤੋਂ ਭੜਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਹੋਰ ਜਾਣਕਾਰਾਂ ਨੇ ਧਰਨਾ ਲਗਾ ਕਿ ਆਵਾਜਾਈ ਰੋਕ ਦਿੱਤੀ। ਟਿੱਪਰ ਚਾਲਕ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਧਰਨਾਕਾਰੀਆਂ ਨੂੰ ਸਮਝਾ ਕੇ ਉਠਾਇਆ ਅਤੇ ਆਵਾਜਾਈ ਨੂੰ ਬਹਾਲ ਕਰ ਦਿੱਤਾ ਗਿਆ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਦੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਹਾਦਸੇ ਵਿੱਚ ਨੁਕਸਾਨੀ ਗਈ ਐਕਟੀਵਾ ਅਤੇ ਟਿੱਪਰ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਜਾਂਚ ਅਧਿਕਾਰੀ ਥਾਣੇਦਾਰ ਪ੍ਰੇਮ ਚੰਦ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਹਿਚਾਣ ਰਜੇਸ਼ ਕੁਮਾਰ ਉਮਰ 31 ਸਾਲ ਵਜੋਂ ਹੋਈ ਹੈ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਵਿੱਚ ਵਾ ਦਿੱਤਾ ਹੈ ਉਹਨਾਂ ਕਿਹਾ ਕਿ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ । ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

