ਚੰਡੀਗੜ੍ਹ -(ਮਨਦੀਪ ਕੌਰ )- ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੀਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਹੈ। ਹੁਣ ਪੰਜਾਬ ਯੂਨੀਵਰਸਿਟੀ ਵਿੱਚ ਸੀਨੇਟ ਅਤੇ ਸਿੰਡੀਕੇਟ ਪਹਿਲੇ ਦੀ ਤਰਹਾਂ ਹੀ ਕੰਮ ਕਰਦੀ ਰਹੇਗੀ ।
ਇਸ ਸੰਬੰਧ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਦਬਾਵ ਬਣਾਇਆ ਜਾ ਰਿਹਾ ਸੀ। ਵਿਦਿਆਰਥੀ ਸੰਗਠਨਾਂ ਵੱਲੋਂ ਵੀ ਇਸ ਫੈਸਲੇ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ। ਲਗਾਤਾਰ ਹੋ ਰਹੇ ਇਸ ਫੈਸਲੇ ਦੇ ਵਿਰੋਧ ਦੇ ਚਲਦਿਆਂ ਕੇਂਦਰ ਸਰਕਾਰ ਨੇ ਇਕਦਮ ਯੂ ਟਰਨ ਲੈ ਕੇ ਇਸ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਹੈ।

