ਜਲੰਧਰ -(ਮਨਦੀਪ ਕੌਰ )- ਅੱਜ ਸਵੇਰੇ ਸਵੇਰੇ ਪੁਲਿਸ ਅਤੇ ਬਦਮਾਸ਼ਾਂ ਦੇ ਵਿੱਚ ਮੁੱਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ । ਦਰਅਸਲ ਅੱਜ ਸਵੇਰੇ ਗੁਰਾਇਆ ਪੁਲਿਸ ਅਤੇ ਬਦਮਾਸ਼ਾਂ ਦੇ ਵਿੱਚ ਮੁਠਭੇੜ ਹੋ ਗਈ । ਇਸ ਮੁੱਠਭੇੜ ਦੇ ਦੌਰਾਨ ਪੁਲਿਸ ਵੱਲੋਂ ਗੈਂਗਸਟਰ ਦੇ ਪੈਰ ਵਿੱਚ ਗੋਲੀ ਲੱਗੀ। ਜਿਸ ਦੇ ਨਾਲ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ।
ਆਰੋਪੀ ਦੀ ਪਹਿਚਾਨ ਗੁਰਪ੍ਰੀਤ ਸਿੰਘ ਉਰਫ ਗੋਪੀ ਦੇ ਰੂਪ ਵਿੱਚ ਹੋਈ ਹੈ। ਜਾਣਕਾਰੀ ਮੁਤਾਬਿਕ ਗੋਪੀ ਦੇ ਨਾਮ ਉੱਤੇ ਨਸ਼ਾ ਤਸਕਰੀ ਅਤੇ ਲੜਾਈ ਝਗੜੇ ਦੇ ਵਰਗੇ ਪੰਜ ਮਾਮਲੇ ਦਰਜ ਹਨ ਜਿਸ ਕਾਰਨ ਇਹ ਪੁਲਿਸ ਵੱਲੋਂ ਨਾਮਜ਼ਦ ਸੀ। ਸਰ ਕਾਫੀ ਸਮੇਂ ਤੋਂ ਫਰਾਰ ਚੱਲ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਆਰੋਪੀ ਗੁਰਪ੍ਰੀਤ ਸਿੰਘ ਉਰਫ ਗੋਪੀ ਇਸ ਇਲਾਕੇ ਦੇ ਵਿੱਚ ਘੁੰਮ ਰਿਹਾ ਹੈ।
ਪੁਲਿਸ ਨੇ ਨਾਕਾਬੰਦੀ ਦੇ ਦੌਰਾਨ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ। ਜਿਸ ਦੌਰਾਨ ਆਰੋਪੀ ਨੇ ਗੱਡੀ ਭਜਾ ਕੇ ਪੁਲਿਸ ਉੱਤੇ ਗੋਲੀਆਂ ਚਲਾਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਬਦਮਾਸ਼ ਉੱਤੇ ਗੋਲੀ ਚਲਾਈ। ਇਸ ਜਵਾਬੀ ਕਾਰਵਾਈ ਦੇ ਵਿੱਚ ਗੋਲੀ ਬਦਮਾਸ਼ ਦੇ ਪੈਰ ਵਿੱਚ ਲੱਗੀ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ। ਪੁਲਿਸ ਵੱਲੋਂ ਆਰੋਪੀ ਦੇ ਕੋਲੋਂ 32 ਬੋਰ ਦੀ ਪਿਸਟਲ ਅਤੇ ਇੱਕ ਗੱਡੀ ਬਰਾਮਦ ਕੀਤੀ ਗਈ ਹੈ।

