ਪਟਿਆਲਾ -(ਮਨਦੀਪ ਕੌਰ )- ਪਠਾਨਕੋਟ ਦੇ ਵਿੱਚ ਪਿੰਡ ਅਜੀਤਪੁਰ ਦੇ ਪਿੰਡ ਦੇ ਸਰਪੰਚ ਉੱਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਿੰਡ ਦਾ ਸਰਪੰਚ ਕਿਸੇ ਦਾ ਝਗੜਾ ਸੁਲਝਾਉਣ ਲਈ ਦੋਹਾਂ ਧਿਰਾਂ ਦਾ ਸਮਝੌਤਾ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਵਾਰਦਾਤ ਦੇ ਵਿੱਚ ਜਖਮੀ ਹੋਏ ਸਰਪੰਚ ਨੂੰ ਤੁਰੰਤ ਪਠਾਨਕੋਟ ਦੇ ਸਿਵਲ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ।
ਸਿਵਲ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਮਰੀਜ਼ ਦੀ ਹਾਲਤ ਬਿਲਕੁਲ ਠੀਕ ਹੈ ਅਤੇ ਅਜੇ ਉਸਦਾ ਇਲਾਜ ਚੱਲ ਰਿਹਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਇਹ ਬਹੁਤ ਹੀ ਅਫਸੋਸ ਦੀ ਗੱਲ ਹੈ ਕਿ ਪਿੰਡ ਦੇ ਮੋਹਤਵਾਰ ਬੰਦੇ ਉੱਤੇ ਹਮਲਾ ਕੀਤਾ ਗਿਆ ਹੈ। ਪਿੰਡ ਵਾਸੀਆਂ ਨੇ ਸਰਕਾਰ ਅਤੇ ਪੁਲਿਸ ਨੂੰ ਬੇਨਤੀ ਕੀਤੀ ਹੈ ਕਿ ਜਿਸ ਨੇ ਵੀ ਇਹ ਕੰਮ ਕੀਤਾ ਹੈ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਤਾਂ ਕਿ ਭਵਿੱਖ ਦੇ ਵਿੱਚ ਕੋਈ ਵੀ ਅਜਿਹਾ ਹੌਸਲਾ ਨਾ ਕਰ ਸਕੇ।