ਮਧੇਪੁਰਾ -(ਮਨਦੀਪ ਕੌਰ)- ਬਿਹਾਰ ਦੇ ਮਧੇਪੁਰਾ ਜਿਲੇ ਤੋਂ ਇਕ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਅਪਰਾਧੀਆਂ ਨੇ ਇੱਕ ਟਾਇਲ ਕਾਰੋਬਾਰੀ ਦੀ ਧੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਇਸ ਘਟਨਾ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ ਉੱਤੇ ਪੁਲਿਸ ਮੌਕੇ ਉੱਤੇ ਪਹੁੰਚ ਗਏ ਜਿਸਨੇ ਮਾਮਲੇ ਦੇ ਸਬੰਧ ਵਿੱਚ ਮ੍ਰਿਤਕ ਕੁੜੀ ਦੀ ਲਾਸ਼ ਨੂੰ ਕਬਜ਼ੇ ਦੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਫਿਰ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹੇ ਦੇ ਪੁਰਾਣੀਆਂ ਥਾਣਾ ਖੇਤਰ ਵਿੱਚ ਵਾਪਰੀ ਹੈ ਮ੍ਰਿਤਕ ਕੁੜੀ ਦੀ ਪਹਿਚਾਣ ਪਾਰਵਤੀ ਕੁਮਾਰੀ ਵਜੋਂ ਹੋਈ ਹੈ ਜੋ ਕਿ ਇੱਕ ਟਾਇਲਸ ਕਾਰੋਬਾਰੀ ਨਿਰੰਜਨ ਸ਼ਾਹ ਦੀ 13 ਸਾਲਾਂ 30 ਹੈ ਦੱਸਿਆ ਜਾ ਰਿਹਾ ਹੈ ਕਿ ਨਿਰੰਜਨ ਸ਼ਾਹਾ ਸ਼ੁਕਰਵਾਰ ਸਵੇਰੇ ਆਪਣੀ ਦੁਕਾਨ ਤੇ ਸੀ ਜਦੋਂ ਅਪਰਾਧੀ ਮੋਟਰ ਖਰੀਦਣ ਦੇ ਬਹਾਨੇ ਉੱਥੇ ਆਏ ਅਤੇ ਅੰਨੇ ਵਾਹ ਗੋਲੀਆਂ ਚਲਾਉਣੀਆ ਸ਼ੁਰੂ ਕਰ ਦਿੱਤੀਆਂ ਗੋਲੀਆਂ ਚਲਾਉਣ ਵਾਲੇ ਹਮਲਾਵਰਾਂ ਦਾ ਨਿਸ਼ਾਨਾ ਨਿਰੰਜਨ ਸ਼ਾਹ ਸੀ ਪਰ ਗੋਲੀ ਉਸ ਦੀ ਧੀ ਦੇ ਲੱਗ ਗਈ ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਈ ਪਰਿਵਾਰਿਕ ਮੈਂਬਰਾਂ ਨੇ ਪੀੜਿਤ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨਿਆ ਗਿਆ।
ਘਟਨਾ ਤੋਂ ਗੁੱਸੇ ਵਿੱਚ ਆ ਕੇ ਲੋਕਾਂ ਨੇ ਸੜਕ ਜਾਮ ਕਰ ਦਿੱਤੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ ਉਹਨਾਂ ਨੇ ਇਕੱਠੀ ਹੋਈ ਭੀੜ ਨੂੰ ਸਮਝਾਇਆ ਅਤੇ ਟਰੈਫਿਕ ਜਾਮ ਖਤਮ ਕਰਵਾਇਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਤੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰ ਲੈਣਗੇ। ਇਸ ਘਟਨਾ ਨਾਲ ਮ੍ਰਿਤਕ ਬੱਚੀ ਦੇ ਪਰਿਵਾਰਿਕ ਮੈਂਬਰ ਬਹੁਤ ਦੁਖੀ ਅਤੇ ਬੇਚੈਨ ਹਨ ਉਹਨਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਜਿਸ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।