ਮਾਛੀਵਾੜਾ -(ਮਨਦੀਪ ਕੌਰ )- ਮਾਛੀਵਾੜਾ ਥਾਣੇ ਦੇ ਅਧੀਨ ਆਉਂਦੇ ਪਿੰਡ ਚੱਕ ਲੋਹਟ ਵਿੱਚ ਇੱਕ 20 ਸਾਲਾਂ ਨੌਜਵਾਨ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਜਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਕੰਧ ਟੱਪ ਕੇ ਘਰ ਦੇ ਅੰਦਰ ਦਾਖਲ ਹੋਏ ਸਨ । 20 ਸਾਲਾਂ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਗਏ ।
ਘਟਨਾ ਤੋਂ ਬਾਅਦ ਪਰਿਵਾਰਿਕ ਮੈਂਬਰ ਜ਼ਖਮੀ ਨੂੰ ਚੁੱਕ ਕੇ ਰੋਪੜ ਦੇ ਸਰਕਾਰੀ ਹਸਪਤਾਲ ਦੇ ਵਿੱਚ ਲੈ ਗਏ। ਉਥੇ ਉਸ ਦੇ ਹਾਲਾਤ ਗੰਭੀਰ ਦੱਸੇ ਜਾ ਰਹੇ ਹਨ। ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਖੰਨਾ ਦੇ ਉੱਚ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਲ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਵੱਖ-ਵੱਖ ਕੋਣਾਂ ਤੋਂ ਜਾਂਚ ਜਾਰੀ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।