ਅੰਮ੍ਰਿਤਸਰ -(ਮਨਦੀਪ ਕੌਰ )- ਅੰਮ੍ਰਿਤਸਰ ਦੇ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਖਬਰ ਸਾਹਮਣੇ ਆਈ ਹੈ। ਇਹ ਧਮਕੀ ਇੱਕ ਈਮੇਲ ਰਾਹੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਸ਼੍ਰੋਮਣੀ ਗੁਰਦੁਆਰਾ ਕਮੇਟੀ ਟਾਸਕ ਫੋਰਸ ਤੈਨਾਤ ਕੀਤਾ ਗਿਆ ਹੈ । ਅਤੇ ਬਾਹਰ ਭਾਰੀ ਮਾਤਰਾ ਦੇ ਵਿੱਚ ਪੁਲਿਸ ਨੂੰ ਤੈਨਾਤ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੱਜ ਹੀ ਇੱਕ ਈਮੇਲ ਰਾਹੀਂ ਸ਼੍ਰੋਮਣੀ ਕਮੇਟੀ ਨੂੰ ਜਾਣਕਾਰੀ ਭੇਜੀ ਗਈ ਹੈ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਈਮੇਲ ਕਿਸ ਨੇ ਅਤੇ ਕਿੱਥੋਂ ਭੇਜੀ ਹੈ। ਇੰਨਾ ਹੀ ਨਹੀਂ, ਪੁਲਿਸ ਕੋਲ ਵੀ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਲਿਸ ਕਮਿਸ਼ਨਰ ਅਤੇ ਪੁਲਿਸ ਸਟੇਸ਼ਨ ਈ-ਡਵੀਜ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ।