ਅੰਮ੍ਰਿਤਸਰ -(ਮਨਦੀਪ ਕੌਰ )- ਅੰਮ੍ਰਿਤਸਰ ਦੇ ਵਿੱਚ ਸ੍ਰੀ ਹਰਿਮੰਦਰ ਸਾਹਿਬ ਨੂੰ RDX ਨਾਲ ਉਡਾਉਣ ਦੀਆਂ ਧਮਕੀਆਂ ਭਰੇ ਈਮੇਲ ਭੇਜਣ ਦੇ ਮਾਮਲੇ ਦੇ ਵਿੱਚ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਾਲਾਂਕਿ ਇਸ ਉੱਪਰ ਕੋਈ ਵੀ ਪੁਲਿਸ ਜਾਂ ਸਰਕਾਰ ਵੱਲੋਂ ਅਧਿਕਾਰਿਤ ਬਿਆਨ ਨਹੀਂ ਦਿੱਤਾ ਗਿਆ ਹੈ । ਜਾਣਕਾਰੀ ਮੁਤਾਬਿਕ ਇਹਨਾਂ ਦੋਨਾਂ ਦੋਸ਼ੀਆਂ ਨੂੰ ਤਾਮਿਲਨਾਡੂ ਤੋਂ ਗ੍ਰਿਫਤਾਰ ਕੀਤਾ ਗਿਆ ਹੈ । ਪਿਛਲੇ ਦੋ ਦਿਨਾਂ ਤੋਂ ਪੁਲਿਸ ਤਮਿਲਨਾਡੂ ਦੇ ਵਿੱਚ ਇਹਨਾਂ ਸੰਬੰਧਿਤ ਲਿੰਕ ਲੱਭ ਰਹੀਆਂ ਸਨ।
ਗੌਰਤਲੱਬ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ 14 ਜੁਲਾਈ ਤੋਂ ਧਮਕੀ ਭਰੇ ਈਮੇਲ ਆਉਣ ਦੀ ਲੜੀ ਸ਼ੁਰੂ ਹੋਈ ਸੀ। ਹੁਣ ਤੱਕ ਕੁੱਲ ਪੰਜ ਈਮੇਲ ਮਿਲ ਚੁੱਕੇ ਹਨ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ– ਗੋਲਡਨ ਟੈਂਪਲ ਨੂੰ RDX ਨਾਲ ਉਡਾ ਦਿੱਤਾ ਜਾਵੇਗਾ। ਇਹ ਈਮੇਲ ਮਿਲਣ ਮਗਰੋਂ ਅੰਮ੍ਰਿਤਸਰ ‘ਚ ਹੜਕੰਪ ਮਚ ਗਿਆ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਵਧਾ ਦਿੱਤੀ ਗਈ।
ਪੁਲਿਸ, ਹਥਿਆਰਬੰਦ ਸੈਨਾ ਅਤੇ ਸਪੈਸ਼ਲ ਟਾਸਕ ਫੋਰਸ ਵੱਲੋਂ ਦਰਬਾਰ ਸਾਹਿਬ ਪਰਿਸਰ ਅਤੇ ਆਸਪਾਸ ਦੇ ਖੇਤਰਾਂ ਵਿੱਚ ਲਗਾਤਾਰ ਸਖਤ ਤਲਾਸ਼ੀ ਅਤੇ ਚੈਕਿੰਗ ਮੁਹਿੰਮ ਚਲਾਈ ਗਈ, ਤਾਂ ਜੋ ਕਿਸੇ ਵੀ ਸੰਭਾਵਿਤ ਖਤਰੇ ਨੂੰ ਪਹਿਲਾਂ ਹੀ ਰੋਕਿਆ ਜਾ ਸਕੇ।