ਜਲੰਧਰ -(ਮਨਦੀਪ ਕੌਰ )- ਜਲੰਧਰ ਪੁਲਿਸ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਇੱਕ ਵੱਡੇ ਪੱਧਰ ਉੱਤੇ ਡਰੱਗ ਤਸਕਰੀ ਨੈਟਵਰਕ ਦਾ ਪਰਦਾ ਫਾਸ਼ ਕੀਤਾ ਹੈ। ਪੁਲਿਸ ਵੱਲੋਂ ਦੋ ਦੋਸ਼ੀਆਂ ਨੂੰ 13 ਕਿਲੋ ਹੈਰੋਇਨ,2ਗੈਰ ਕਾਨੂੰਨੀ 32 ਬੋਰ ਹਥਿਆਰ, 6 ਜਿੰਦਾ ਕਾਰਤੂਸ, ਤਿੰਨ ਮੈਗਜੀਨ, ਤਿੰਨ ਲਗਜ਼ਰੀ ਕਾਰਾਂ ਅਤੇ 22000 ਰੁਪਏ ਦੀ ਡਰੱਗ ਮਨੀ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਸੀਆਈਏ ਦੀ ਇੱਕ ਟੀਮ ਨੇ 20 ਮਈ 2025 ਨੂੰ ਪੁੱਲ ਫੋਕਲ ਪੁਆਇੰਟ ਜਲੰਧਰ ਦੇ ਨੇੜੇ ਤੋਂ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ਦੀ ਪਹਿਚਾਨ ਸ਼ਿਵਮ ਸੋਡੀ ਉਰਫ ਸ਼ਿਵਾ ਪੁੱਤਰ ਵਰਿੰਦਰ ਸੋਡੀ ਵਾਸੀ ਲੰਮਾ ਪਿੰਡ ਨੇੜੇ ਇਨਕਲੇਵ ਵਜੋਂ ਹੋਈ ਸੀ। ਉਸ ਸਮੇਂ ਉਸ ਦੋਸ਼ੀ ਦੇ ਕੋਲੋਂ ਪੰਜ ਕਿਲੋ ਹੀਰੋਇਨ ਅਤੇ 22ਹਜਾਰ ਨਗਦੀ ਬਰਾਮਦ ਕੀਤੀ ਗਈ ਸੀ। ਜਿਸ ਦੀ ਕਾਰਵਾਈ ਕਰਦੇ ਹੋਏ ਪੁਲਿਸ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ।
ਮਾਨਯੋਗ ਅਦਾਲਤ ਦੇ ਵਿੱਚ ਸ਼ਿਵਮ ਨੂੰ ਪੇਸ਼ ਕਰਨ ਤੋਂ ਬਾਅਦ ਜਦੋਂ ਉਸ ਦਾ ਰਿਮਾਂਡ ਲੈ ਉਸ ਤੋਂ ਪੁੱਛ-ਪੜਤਾਲ ਕੀਤੀ ਗਈ ਤਾਂ ਸ਼ਿਵਮ ਤੋਂ 7 ਕਿਲੋ ਹੀਰੋਇਨ ਅਤੇ ਦੋ ਵਾਹਨ ਹੋਰ ਬਰਾਮਦ ਕੀਤੇ ਗਏ ਉਸ ਨੇ ਇੱਕ ਹੋਰ ਸਾਥੀ ਦੀ ਜਾਣਕਾਰੀ ਦਿੱਤੀ। ਜਿਸ ਦਾ ਨਾਮ ਵਰਿੰਦਰ ਉਫ ਬੱਬੂ ਪੁੱਤਰ ਦਵਿੰਦਰ ਸਿੰਘ ਵਾਸੀ ਅਮਰ ਨਗਰ ਜਲੰਧਰ ਵਜੋ ਹੋਈ ਨੂੰ ਗ੍ਰਿਫਤਾਰ ਕੀਤਾ ਗਿਆ । 22 ਮਈ 2025 ਨੂੰ ਬਰਿੰਦਰ ਨੂੰ ਗ੍ਰਿਫਤਾਰ ਕਰਕੇ ਅਤੇ ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਕਿਲੋ ਹੀਰੋਇਨ ਦੋ ਗੈਰ ਕਾਨੂੰਨੀ 32 ਬੋਰ ਹਥਿਆਰ 6 ਜਿੰਦਾ ਕਾਰਤੂਸ ਅਤੇ ਤਿੰਨ ਮੈਗਜ਼ੀਨ ਵੀ ਬਰਾਮਦ ਕੀਤੇ ਪੁਲਿਸ ਨੇ ਪੁਸ਼ਟੀ ਕੀਤੀ ਕਿ ਸ਼ਿਵਮ ਸੋਡੀ ਵਿਰੁੱਧ ਪਹਿਲਾਂ ਤਿੰਨ ਐਨਡੀਪੀਐਸ ਤੇ ਮੁਕਦਮੇ ਦਰਜ ਹਨ ਜਦੋਂ ਕਿ ਵਰਿੰਦਰ ਸਿੰਘ ਵਿਰੁੱਧ ਚਾਰ ਮੁਕਦਮੇ ਹਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਜਲੰਧਰ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਪ੍ਰਤੀ ਜਲੰਧਰ ਪੁਲਿਸ ਦੇ ਜੀਰੋ-ਟੋਲਰੈਂਸ ਰੁੱਖ ਤੇ ਜੋਰ ਦਿੱਤਾ ਹੈ ਉਹਨਾਂ ਕਿਹਾ ਕਿ ਜਲੰਧਰ ਵਿੱਚ ਅਪਰਾਧਿਕ ਗਤੀਵਿਧੀਆਂ ਲਈ ਕੋਈ ਥਾਂ ਨਹੀਂ ਹੈ ।ਅਤੇ ਜੋ ਵੀ ਇਹਨਾਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਿਲ ਹੋਣਗੇ ਉਹਨਾਂ ਨੂੰ ਬਹੁਤ ਹੀ ਸਖਤ ਨਤੀਜੇ ਭੁਗਤਨੇ ਪੈਣਗੇ। ਦੋਸ਼ੀਆਂ ਦੇ ਅਗਲੇ ਪਿਛਲੇ ਅਤੇ ਹੋਰ ਸਬੰਧਾਂ ਬਾਰੇ ਤਫਤੀਸ਼ ਕੀਤੀ ਜਾ ਰਹੀ ਹੈ ਇਹਨਾਂ ਨਾਲ ਜੋ ਹੋਰ ਵਿਅਕਤੀ ਜੁੜੇ ਹੋਏ ਹਨ ਉਹਨਾਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।