ਜਲੰਧਰ -(ਮਨਦੀਪ ਕੌਰ )- ਉਸ ਵੇਲੇ ਦੀ ਸਭ ਤੋਂ ਵੱਡੀ ਖਬਰ ਜਲੰਧਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਖਾਲਿਸਤਾਨੀ ਜਥੇਬੰਦੀਆ ਵੱਲੋਂ 2 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਈਮੇਲ ਦੇ ਜਰੀਏ ਦਿੱਤੀ ਗਈ ਹੈ। ਦਰਅਸਲ ਅੱਜ ਸਵੇਰੇ ਸਵੇਰੇ IVY ਸਕੂਲ ਰਾਮਾ ਮੰਡੀ ਅਤੇ ਸੈਂਟ ਜੋਸੇਫ਼ ਕੋਨਵੈਟ ਸਕੂਲ ਕੈਂਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਈਮੇਲ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ। ਅਤੇ ਸਾਰੇ ਪਾਸੇ ਹਫਰਾ-ਦਫਰੀ ਮੱਚ ਗਈ।
ਇਸ ਦੇ ਨਾਲ ਹੀ ਜਲੰਧਰ ਦੇ ਰੇਲਵੇ ਟਰੈਕ ਨੂੰ ਵੀ ਬਾਬਰ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸ ਦਈਏ ਇਹੋ ਜਿਹੀ ਧਮਕੀਆਂ ਪਰੀਆਂ ਈਮੇਲ ਪਹਿਲੇ ਦਿੱਲੀ ਦੀਆਂ ਸਕੂਲਾਂ ਦੇ ਵਿੱਚ ਦਿੱਤੀਆਂ ਜਾਂਦੀਆਂ ਸਨ ਉਸ ਤੋਂ ਬਾਅਦ ਪੰਜਾਬ ਦੇ ਅੰਮ੍ਰਿਤਸਰ ਵਿੱਚ ਕੁਝ ਦਿਨ ਪਹਿਲਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਉਸ ਤੋਂ ਬਾਅਦ ਅੱਜ ਜਲੰਧਰ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਫਿਲਹਾਲ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੇ ਵਿੱਚ ਕੀ ਕਦਮ ਚੁੱਕੇ ਜਾ ਰਹੇ ਹਨ ਇਸ ਬਾਰੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

