ਜਲੰਧਰ -(ਮਨਦੀਪ ਕੌਰ )- ਸੀਐਮ ਭਗਵੰਤ ਮਾਨ ਸਰਕਾਰ ਨੇ ਭਰਿਸ਼ਟਾਚਾਰ ਦੇ ਖਿਲਾਫ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਜਿਸ ਵਿੱਚ ਉਹਨਾਂ ਨੇ ਆਪਣੇ ਹੀ ਵਿਧਾਇਕ ਦੇ ਖਿਲਾਫ ਸਖਤ ਕਾਰਵਾਈ ਕੀਤੀ ਹੈ। ਦੱਸ ਦਈਏ ਜਲੰਧਰ ਦੇ ਵਿਧਾਇਕ ਰਮਨ ਅਰੋੜਾ ਦੇ ਖਿਲਾਫ ਭਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਵਿਜੀਲੈਂਸ ਛਾਪੇਮਾਰੀ ਕੀਤੀ ਗਈ ਹੈ।
ਜਾਣਕਾਰੀ ਮੁਤਾਬਿਕ ਸਰਕਾਰ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਰਮਨ ਅਰੋੜਾ ਜੋ ਕਿ ਸੈਂਟਰ ਦੇ ਵਿਧਾਇਕ ਹਨ ਉਹ ਲੋਕਾਂ ਨੂੰ ਝੂਠੇ ਕੇਸਾਂ ਦੇ ਵਿੱਚ ਫਸਾ ਕੇ ਉਹਨਾਂ ਨੂੰ ਨੋਟਿਸ ਭੇਜਦੇ ਸਨ ਜਿਸ ਦੇ ਉਪਰੰਤ ਉਹਨਾਂ ਕੋਲੋਂ ਵੱਡੇ ਪੱਧਰ ਤੇ ਪੈਸੇ ਲੈ ਕੇ ਉਹਨਾਂ ਦੇ ਮਾਮਲਿਆਂ ਨੂੰ ਰੱਫਾ-ਦਫਾ ਕਰਵਾਇਆ ਜਾਂਦਾ ਸੀ। ਜਿਸ ਕਾਰਨ ਵਿਜੀਲੈਂਸ ਵੱਲੋਂ ਰਮਨ ਅਰੋੜਾ ਦੇ ਘਰ ਛਾਪੇਮਾਰੀ ਕੀਤੀ ਗਈ । ਇਸ ਕਾਰਵਾਈ ਨੂੰ ਦੇਖਦੇ ਹੋਏ ਇਹ ਸਾਬਿਤ ਹੋ ਗਿਆ ਹੈ ਕਿ ਮਾਨ ਸਰਕਾਰ ਭਰਿਸ਼ਟਾਚਾਰ ਦੇ ਖਿਲਾਫ ਕੋਈ ਵੀ ਸਮਝੌਤਾ ਨਹੀਂ ਕਰੇਗੀ।