ਅੰਮਿਰਤਸਰ -(ਮਨਦੀਪ ਕੌਰ )- ਅੰਮ੍ਰਿਤਸਰ ਦੇ ਕੋਲ ਪੈਂਦੇ ਮਜੀਠਾ ਵਿਧਾਨ ਸਭਾ ਦੇ ਹਲਕੇ ਦੇ ਤਿੰਨ ਪਿੰਡ ਭੰਗਾਲੀ,ਪਿੰਡ ਥਰੀਏਵਾਲ,ਪਿੰਡ ਮਰ੍ਹੜੀ ਵਿਚ ਜ਼ਹਿਰੀਲੀ ਸ਼ਰਾਬ ਨੇ ਤਬਾਹੀ ਮਚਾ ਦਿੱਤੀ ਹੈ । ਦੱਸਿਆ ਜਾ ਰਿਹਾ ਹੈ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ 8 ਲੋਕਾਂ ਦੀ ਮੌਤ ਹੋ ਗਈ ਹੈ । ਇਹ ਹਾਦਸਾ ਸੋਮਵਾਰ ਦੀ ਰਾਤ ਦਾ ਹੈ । ਇਹਨਾ 8 ਲੋਕਾਂ ਦੀ ਮੌਤ ਨੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ ।
ਓਥੋਂ ਦੇ ਲੋਕਾਂ ਦਾ ਕਹਿਣਾ ਹੈ ਕਿ ਮਰਨ ਵਾਲਿਆ ਦੀ ਗਿਣਤੀ ਵੱਧ ਸਕਦੀ ਹੈ ਕਈ ਕਿ ਅਜੇ ਬੁਹਤ ਲੋਕ ਗੰਭੀਰ ਹਨ । ਜਾਂਚ ਦੌਰਾਨ ਪਤਾ ਲੱਗਾ ਹੈ ਕਿ ਲੋਕਾਂ ਨੇ ਨਾਜਾਇਜ਼ ਕੱਚੀ ਸ਼ਰਾਬ ਪੀਤੀ ਸੀ।
ਪੁਲਸ ਨੂੰ ਸ਼ੱਕੀ ਸ਼ਰਾਬ ਵੇਚਣ ਵਾਲਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਸਨ ਨੇ ਮੌਤ ਦੇ ਅਸਲੀ ਕਾਰਨ ਜਾਣਨ ਲਈ ਮ੍ਰਿਤਿਕਾ ਦੀ ਬੋਡੀ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।
ਇਸ ਘਟਨਾ ਤੋਂ ਬਾਅਦ ਰਾਜਨੀਤਿਕ ਪਾਰਟੀਆਂ ਨੇ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਅਤੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ। ਅਤੇ ਪੀੜਿਤ ਦੇ ਪਰਿਵਾਰਾਂ ਨੂੰ ਮੁਆਵਜਾ ਦੇਣ ਦੀ ਗੱਲ ਰੱਖੀ ਹੈ। ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਚੰਗੀ ਤਰ੍ਹਾਂ ਜਾਂਚ ਕਰਨ ਦੇ ਹੁਕਮ ਦਿੱਤੇ ਹਨ ।